ਫਗਵਾੜਾ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ
ਫਗਵਾੜਾ, 30 ਮਈ-ਥਾਣਾ ਸਿਟੀ ਫਗਵਾੜਾ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ ਅਜੇ ਨਾਬਾਲਗ ਹੈ ਤੇ ਸਵੇਰੇ ਘਰ ਦਾ ਸਾਮਾਨ ਲੈਣ ਲਈ ਗਈ ਸੀ ਤੇ ਵਾਪਸ ਨਹੀਂ, ਜਿਸ ਦੀ ਕਾਫ਼ੀ ਭਾਲ ਕੀਤੀ, ਪਰ ਉਹ ਨਹੀਂ ਮਿਲੀ, ਜਿਸ ਨੂੰ ਗੁਰੀ ਵਾਸੀ ਲਾਂਡੇ ਵਾਲੀ ਰੋਡ ਨੇੜੇ ਸ਼ਿਵ ਮੰਦਿਰ ਲੁਧਿਆਣਾ ਕਿਧਰੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ |

0 Comments