Ticker

6/recent/ticker-posts

Ad Code

Responsive Advertisement

​ਪਿੰਡ ਵਰਿਆਹ ਦੋਨਾਂ ਵਿਖੇ ਦੂਸਰਾ ਵਿਸ਼ਾਲ ਕਬੱਡੀ ਟੂਰਨਾਮੈਂਟ 22 ਮਾਰਚ ਨੂੰ, ਤਿਆਰੀਆਂ ਮੁਕੰਮਲ

​ਕਪੂਰਥਲਾ, 13 ਮਾਰਚ (ਰਮਨ ਬਿੱਡੂ)-ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਰਿਆਹ ਦੋਨਾਂ ਵੱਲੋਂ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਦੂਸਰਾ ਕਬੱਡੀ ਟੂਰਨਾਮੈਂਟ 22 ਮਾਰਚ, ਦਿਨ ਐਤਵਾਰ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ​ਇਸ ਖੇਡ ਮੇਲੇ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਗੁਰਪ੍ਰੀਤ ਸਿੰਘ ਗੋਪੀ (ਸਾਬਕਾ ਸਰਪੰਚ, ਆਰੀਆਵਾਲ) ਨੇ ਦੱਸਿਆ ਕਿ ਕਲੱਬ ਵੱਲੋਂ ਪਿਛਲੇ ਸਾਲ ਦੀ ਸਫਲਤਾ ਨੂੰ ਦੇਖਦਿਆਂ ਇਸ ਵਾਰ ਵੀ ਵੱਡੇ ਪੱਧਰ 'ਤੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੀਆਂ ਨਾਮੀ ਅਤੇ ਪ੍ਰਮੁੱਖ ਕਬੱਡੀ ਕਲੱਬਾਂ ਦੇ ਗੱਭਰੂ ਆਪਣੀ ਖੇਡ ਦਾ ਜੌਹਰ ਦਿਖਾਉਣਗੇ। ਖੇਡ ਮੇਲੇ ਨੂੰ ਸਫਲ ਬਣਾਉਣ ਲਈ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਭਾਰਤੀ ਵੀਰਾਂ ਵੱਲੋਂ ਵੱਡਾ ਆਰਥਿਕ ਅਤੇ ਨੈਤਿਕ ਸਹਿਯੋਗ ਦਿੱਤਾ ਜਾ ਰਿਹਾ ਹੈ। ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ।

​ਵਰਿਆਹ ਦੋਨਾਂ ਵਿਖੇ ਹੋਣ ਵਾਲੇ ਇਸ ਟੂਰਨਾਮੈਂਟ ਨੂੰ ਲੈ ਕੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਸਮੂਹ ਖੇਡ ਪ੍ਰੇਮੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 22 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ। ​ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਨਗਦ ਇਨਾਮਾਂ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Post a Comment

0 Comments