Ticker

6/recent/ticker-posts

Ad Code

Responsive Advertisement

ਸ਼ਮਸ਼ੇਰ ਸਿੰਘ ਨੇ ਬੀ.ਡੀ.ਪੀ.ਓ. ਕਪੂਰਥਲਾ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 18 ਮਾਰਚ-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਗਏ ਤਬਾਦਲਿਆਂ ਅਤੇ ਨਵੀਆਂ ਤਾਇਨਾਤੀਆਂ ਤਹਿਤ ਸ਼ਮਸ਼ੇਰ ਸਿੰਘ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਕਪੂਰਥਲਾ ਵਜੋਂ ਆਪਣਾ ਅਹੁਦਾ ਸੰਭਾਲ ਕੰਮਕਾਜ ਆਰੰਭ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰੀ ਸਟਾਫ਼ ਨਾਲ ਮੀਟਿੰਗ ਕੀਤੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋਕਾਂ ਤੱਕ ਪਹੁੰਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ  ਸਕੀਮਾਂ ਦਾ ਲਾਭ ਲੈਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬੀ.ਡੀ.ਪੀ.ਓ. ਦਫ਼ਤਰ ਵਿਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਰਵਿੰਦਰਪਾਲ ਸਿੰਘ (ਸੁਪਰਡੈਂਟ), ਆਜ਼ਾਦ ਮਸੀਹ (ਪੰਚਾਇਤ ਸਕੱਤਰ), ਹਰਜਿੰਦਰ ਕੁਮਾਰ (ਪੰਚਾਇਤ ਸਕੱਤਰ), ਰਸ਼ਪਾਲ ਸਿੰਘ (ਪੰਚਾਇਤ ਸਕੱਤਰ), ਪਰਮਿੰਦਰ ਸਿੰਘ (ਪੰਚਾਇਤ ਸਕੱਤਰ), ਜਰਨੈਲ ਸਿੰਘ (ਪੰਚਾਇਤ ਸਕੱਤਰ), ਸਰਬਜੀਤ ਸਿੰਘ (ਕਲਰਕ) ਅਤੇ ਹੋਰ ਦਫ਼ਤਰੀ ਸਟਾਫ਼ ਹਾਜ਼ਰ ਸੀ |

Post a Comment

0 Comments