Ticker

6/recent/ticker-posts

Ad Code

Responsive Advertisement

ਪੰਜਾਬ 'ਚ ਵੱਡੀ ਵਾਰਦਾਤ! ਨੌਜਵਾਨ ਦਾ ਕਤਲ ਕਰਕੇ ਲਾਸ਼ ਬਿਆਸ ਦਰਿਆ 'ਚ ਸੁੱਟੀ, ਵਜ੍ਹਾ ਕਰੇਗੀ ਹੈਰਾਨ

ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਹੁਲ ਦੇਰ ਰਾਤ ਸੁਲਤਾਨਪੁਰ ਲੋਧੀ ਤੋਂ ਕੰਮ ਖ਼ਤਮ ਕਰਕੇ ਆਪਣੇ ਪਿੰਡ ਪਰਤ ਰਿਹਾ ਸੀ ਪਰ ਉਹ ਘਰ ਨਹੀਂ ਪਹੁੰਚਿਆ। 
ਸਵੇਰੇ ਉਸ ਦਾ ਮੋਟਰਸਾਈਕਲ ਬਿਆਸ ਦਰਿਆ ਦੇ ਪੁਲ ਨੇੜੇ ਲਾਵਾਰਿਸ ਹਾਲਤ ਵਿੱਚ ਮਿਲਿਆ, ਜਿਸ ਤੋਂ ਬਾਅਦ ਪਰਿਵਾਰ ਪੁਲਸ ਨੂੰ ਸੂਚਿਤ ਕੀਤਾ।ਪੁਲਸ ਨੇ ਜਾਂਚ ਦੌਰਾਨ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਵਿੱਚ ਇਕ ਲਾਲ ਰੰਗ ਦੀ ਕਾਰ ਰਾਹੁਲ ਦਾ ਪਿੱਛਾ ਕਰਦੀ ਦਿਖਾਈ ਦਿੱਤੀ। ਇਸੇ ਸੁਰਾਗ ਦੇ ਆਧਾਰ 'ਤੇ ਪੁਲਸ ਨੇ ਕਾਰ ਦੀ ਪਛਾਣ ਕੀਤੀ ਅਤੇ ਜਾਂਚ ਨੂੰ ਅੱਗੇ ਵਧਾਇਆ। ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧੀਰੇਂਦਰ ਵਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮ੍ਰਿਤਕ ਰਾਹੁਲ ਦੇ ਇਕ ਮਹਿਲਾ ਨਾਲ ਕਥਿਤ ਨਾਜਾਇਜ਼ ਸੰਬੰਧ ਸਨ। ਇਸੇ ਰੰਜਿਸ਼ ਕਾਰਨ ਮਹਿਲਾ ਦੇ ਪਤੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਰਾਹੁਲ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਦਰਿਆ 'ਚ ਸੁੱਟ ਦਿੱਤੀ। ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਫਿਲਹਾਲ ਗੋਤਾਖੋਰਾਂ ਦੀ ਮਦਦ ਨਾਲ ਦਰਿਆ ਵਿੱਚੋਂ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

Post a Comment

0 Comments